ਸੰਸਦ ਮੈਂਬਰ ਨਵੇਂ ਕੇਂਦਰੀ ਸੈਰ -ਸਪਾਟਾ ਮੰਤਰੀ ਜੀ ਕਿਸ਼ਨ ਰੈਡੀ ਨੂੰ ਮਿਲੇ–
ਰਾਏਕੋਟ (ਵਰਿਆਮ ਹਠੂਰ) – ਡਾ: ਅਮਰ ਸਿੰਘ ਸੰਸਦ ਮੈਂਬਰ ਸ਼੍ਰੀ ਫਤਿਹਗੜ੍ਹ ਸਾਹਿਬ ਨੇ ਕੇਂਦਰੀ ਸੈਰ ਸਪਾਟਾ ਮੰਤਰੀ ਜੀ ਕਿਸ਼ਨ ਰੈਡੀ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੀ ਫਤਿਹਗੜ੍ਹ ਸਾਹਿਬ ਨੂੰ ਅੰਤਰਰਾਸ਼ਟਰੀ ਤੀਰਥ ਸਥਾਨ ਵਜੋਂ ਵਿਕਸਤ ਕਰਨ ਅਤੇ ਇਸਨੂੰ ਅੰਤਰਰਾਸ਼ਟਰੀ ਤੀਰਥ ਯਾਤਰਾ ਸਰਕਟ ਦਾ ਹਿੱਸਾ ਬਣਾਉਣ ਦੀ ਆਪਣੀ ਮੰਗ ਦੁਬਾਰਾ ਰੱਖੀ। ਉਨ੍ਹਾਂ ਨੇ ਬੇਨਤੀ ਕੀਤੀ ਕਿ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਘੱਟੋ ਘੱਟ 100 ਕਰੋੜ ਰੁਪਏ ਦਿੱਤੇ ਜਾਣ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸਬੰਧਤ ਸਾਰੀਆਂ ਥਾਵਾਂ ਨੂੰ ਰੇਲ ਅਤੇ ਹਵਾਈ ਰਾਹੀਂ ਵਧੇਰੇ ਪਹੁੰਚ ਦਿੱਤੀ ਜਾਵੇ।ਉਨ੍ਹਾਂ ਨੇ ਸ਼੍ਰੀ ਰੈਡੀ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣੂ ਕਰਵਾਉਂਦੇ ਹੋਏ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਕਿ ਕਿਵੇਂ ਵਿਸ਼ਵ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਤੁਲਨਾਯੋਗ ਘਟਨਾ ਨਹੀਂ ਹੈ।
ਦੱਸਣਯੋਗ ਹੈ ਕਿ ਡਾਕਟਰ ਅਮਰ ਸਿੰਘ 2019 ਤੋਂ ਇਹੀ ਮੁੱਦਾ ਬੜੇ ਜ਼ੋਰ ਸ਼ੋਰ ਨਾਲ ਉਠਾ ਰਹੇ ਹਨ ਜਦੋਂ ਉਨ੍ਹਾਂ ਨੇ ਪਹਿਲੀ ਵਾਰ ਸੰਸਦ ਵਿੱਚ ਭਾਸ਼ਣ ਦਿੱਤਾ ਸੀ।